ਪੰਜਾਬ ਸਰਕਾਰ ਨੇ ਛੋਟੀਆਂ ਕਲਾਸਾਂ ਲਈ ਵੀ ਸਕੂਲ 27 ਜਨਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲ ਤੀਜੀ ਅਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।
ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
EmoticonEmoticon