ਕੇਂਦਰ ਤੇ ਕਿਸਾਨਾਂ ਵਿਚਾਲੇ ਹੋ ਰਹੀ 9ਵੇਂ ਗੇੜ ਦੀ ਬੈਠਕ ਖ਼ਤਮ ਹੋ ਗਈ ਹੈ। ਇਹ ਬੈਠਕ ਅੱਜ ਵੀ ਬੇਸਿੱਟਾ ਰਹੀ ਹੈ। ਕਿਸਾਨਾਂ ਨਾਲ ਕੇਂਦਰ ਦੀ ਅਗਲੀ ਮੀਟਿੰਗ ਹੁਣ 19 ਜਨਵਰੀ ਨੂੰ ਦੁਪਹਿਰ 12 ਵਜੇ ਤੈਅ ਕੀਤੀ ਗਈ ਹੈ । ਸਰਕਾਰ ਅਤੇ ਕਿਸਾਨਾਂ ਵਿਚਾਲੇ ਇਸ ਵਾਰ ਵੀ ਆਪਣੇ-ਆਪਣੇ ਰੁਖ ’ਤੇ ਅੜੇ ਰਹਿਣ ਕਾਰਨ ਕੋਈ ਸਹਿਮਤੀ ਨਹੀਂ ਬਣੀ। ਬੈਠਕ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਮੁੜ ਖੇਤੀ ਕਾਨੂੰਨਾਂ ’ਚ ਸੋਧ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਸੀ, ਜਿਸ ਨੂੰ ਕਿਸਾਨਾਂ ਵਲੋਂ ਠੁਕਰਾ ਦਿੱਤਾ ਗਿਆ। ਉਥੇ ਹੀ ਕਿਸਾਨਾਂ ਨਾਲ ਬੈਠਕ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅੱਜ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਨਿਰਣਾਇਕ ਨਹੀਂ ਸੀ।
ਅਸੀਂ 19 ਜਨਵਰੀ ਨੂੰ ਫਿਰ ਗੱਲਬਾਤ ਕਰਾਂਗੇ. ਅਸੀਂ ਗੱਲਬਾਤ ਰਾਹੀਂ ਹੱਲ ਕੱਢਣ ਲਈ ਸਕਾਰਾਤਮਕ ਹਾਂ. ਸਰਕਾਰ ਠੰਡ ਦੇ ਹਾਲਾਤਾਂ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਚਿੰਤਤ ਹੈ | ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਬੇਜਿੱਦ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਰੱਦ ਤੋਂ ਘੱਟ ਕੁਝ ਨਹੀਂ ਚਾਹੀਦਾ। ਉੱਥੇ ਹੀ ਬੈਠਕ ’ਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰਟ ਕਾਨੂੰਨਾਂ ’ਤੇ ਰੋਕ ਲਗਾ ਚੁਕੀ ਹੈ, ਹੁਣ ਸਿਰਫ਼ ਕਾਨੂੰਨਾਂ ’ਚ ਸੋਧ ਦੀ ਜ਼ਰੂਰਤ ਹੈ। ਤੋਮਰ ਨੇ ਕਿਸਾਨਾਂ ਤੋਂ ਸੁਝਾਅ ਮੰਗੇ ਹਨ। ਪਰ ਕਿਸਾਨ ਸਿਰਫ਼ ਕਾਨੂੰਨ ਰੱਦ ਕਰਨ ਦੀ ਜਿੱਦ ’ਤੇ ਅੜੇ ਹੋਏ ਹਨ।
ਤੋਮਰ ਨੇ ਇਸ ਦੌਰਾਨ ਕਾਂਗਰਸ ਪਾਰਟੀ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਬਿਆਨ ਅਤੇ ਕੰਮਾਂ ’ਤੇ ਕਾਂਗਰਸ ਪਾਰਟੀ ਹੱਸਦੀ ਹੈ। ਇਹ ਉਨ੍ਹਾਂ ਦਾ ਮਜ਼ਾਕ ਉਡਾਉਂਦੀ ਹੈ। ਤੋਮਰ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ 2019 ਦੇ ਮੈਨੀਫੈਸਟੋ ’ਚ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਉਹ ਇਸ ’ਚ ਸੁਧਾਰ ਲਿਆਉਣਗੇ। ਜੇਕਰ ਉਸ ਨੂੰ ਯਾਦ ਨਹੀਂ ਹੈ ਤਾਂ ਉਸ ਨੂੰ ਮੁੜ ਮੈਨੀਫੈਸਟੋ ਪੜ੍ਹਨਾ ਚਾਹੀਦਾ ਹੈ। ਤੋਮਰ ਨੇ ਕਿਹਾ ਕਿ ਜੇਕਰ ਮੈਨੀਫੈਸਟੋ ’ਚ ਇਸ ਦਾ ਜ਼ਿਕਰ ਹੈ ਤਾਂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਮੀਡੀਆ ਦੇ ਸਾਹਮਣੇ ਆਉਣਾ ਚਾਹੀਦਾ ਅਤੇ ਸਵੀਕਾਰ ਕਰਨਾ ਚਾਹੀਦਾ ਹੈ ਕਿ ਉਹ ਉਸ ਸਮੇਂ ਝੂਠ ਬੋਲ ਰਹੇ ਸਨ ਜਾਂ ਹੁਣ ਝੂਠ ਬੋਲ ਰਹੇ ਹਨ।
EmoticonEmoticon