15 January 2021

ਬੇਸਿੱਟਾ ਰਹੀਂ ਮੀਟਿੰਗ ਤੋਂ ਬਾਅਦ ਰਾਜੇਵਾਲ ਨੇ ਕੀਤਾ ਅਜਿਹਾ ਐਲਾਨ - ਚੱਕਰਾਂ ‘ਚ ਪਾਤੇ ਮੰਤਰੀ

Tags

ਕੇਂਦਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਚੱਲ ਰਹੀ 9ਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ। ਅੱਜ ਫਿਰ ਕਿਸਾਨਾਂ ਸਾਹਮਣੇ ਕਾਨੂੰਨਾਂ 'ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜੇ ਰਹੇ। ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵਿਗਿਆਨ ਭਵਨ ਵਿਖੇ 40 ਦੇ ਕਰੀਬ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।


EmoticonEmoticon