23 January 2021

ਅੰਦੋਲਨ ਵਿੱਚ ਜਾ-ਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਨੇ ਕਰ ਦਿੱਤਾ ਵੱਡਾ ਐਲਾਨ

Tags

ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ 'ਚ ਜਾ-ਨ ਗਵਾਉਣ ਵਾਲੇ ਕਿਸਾਨਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੁਣ ਤਕ 76 ਕਿਸਾਨਾਂ ਦੇ ਮਾ-ਰੇ ਜਾਣ ਦੀ ਲਿਸਟ ਬਣੀ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਕਿ ਸ਼-ਹੀ-ਦ ਕਿਸਾਨ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇਗੀ। ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿ-ਲਾ-ਫ਼ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਗੱਲਾਂ-ਗੱਲਾਂ ਵਿਚ ਕੇਂਦਰ ਸਰਕਾਰ ਨੂੰ ਨਸੀਹਤ ਦਿੱਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬੀਆਂ ਨੂੰ ਤੁਸੀਂ ਪਿਆਰ ਨਾਲ ਮਨਾਓਗੇ ਤਾਂ ਮੰਨ ਜਾਣਗੇ ਪਰ ਜੇ ਤੁਸੀਂ ਡਾਂਗ ਚੁੱਕੋਗੇ ਤਾਂ ਉਹ ਵੀ ਡਾਂ-ਗ ਚੁੱਕੇ ਲੈਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 1966 ਤੋਂ ਐੱਮ. ਐੱਸ. ਪੀ. ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਕਾਂਗਰਸ ਨੇ ਇਸ ਨੂੰ ਸਭ ਤੋਂ ਪਹਿਲਾਂ ਲਾਗੂ ਕੀਤਾ ਸੀ। ਹੁਣ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਕੇ ਕੇਂਦਰ ਸਰਕਾਰ ਜਿਥੇ ਜਨਤਕ ਵੰਡ ਪ੍ਰਣਾਲੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਉਥੇ ਇਸ ਦੇ ਨਾਲ ਹੀ ਐੱਮ. ਐੱਸ. ਪੀ. ਵੀ ਖ਼ਤਮ ਹੋ ਜਾਵੇਗੀ।


EmoticonEmoticon