12 January 2021

ਸਕੂਲੀ ਬੱਚੇ ਹੋ ਜਾਣ ਤਿਆਰ, ਆਹ ਤਰੀਕਾਂ ਕਰ ਲਓ ਨੋਟ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਬੋਰਡ ਦੇ ਐਲਾਨ ਮੁਤਾਬਕ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋ ਕੇ 27 ਅਪ੍ਰੈਲ ਤੱਕ ਚੱਲਣਗੀਆਂ। ਇਸ ਤੋਂ ਇਲਾਵਾ 10ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋ ਕੇ 1 ਮਈ ਤੱਕ ਚੱਲਣਗੀਆਂ। ਦੱਸਣਯੋਗ ਹੈ ਕਿ 12ਵੀਂ ਜਮਾਤ ਦੀ ਪ੍ਰੀਖਿਆ ਦੁਪਹਿਰ 2 ਵਜੇ ਤੋਂ 5.15 ਵਿਚਕਾਰ ਹੋਵੇਗੀ। ਇਸ ਦੇ ਨਾਲ ਹੀ 10ਵੀਂ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਰਹੇਗਾ।


EmoticonEmoticon