ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਵਿਰੋਧੀ ਕਾਲੇ ਕਾਨੂੰਨ ਬਣਾਏ ਹਨ, ਇਸ ਨਾਲ ਪੰਜਾਬ ਅਤੇ ਹਰਿਆਣਾ ਦਾ ਸਭ ਤੋਂ ਵੱਧ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਖ਼ੁਦ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਇਹ ਕਾਨੂੰਨ ਨਾ ਬਣਾਏ ਜਾਣ | ਅੱਜ ਪੰਜਾਬ ਦਾ ਅੰਨਦਾਤਾ ਆਪਣੇ ਹੱਕਾਂ ਲਈ ਦਿੱਲੀ ਵਿਖੇ ਸੰਘਰਸ਼ ਕਰਨ ਲਈ ਮਜਬੂਰ ਹੋ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ਦੋਗਲੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕਰਦਾ ਸੀ ਅਤੇ ਹੁਣ ਵਿਰੋਧ ਕਰਕੇ ਡਰਾਮਾ ਰਚ ਰਿਹਾ ਹੈ |
ਅੱਜ ਇੱਥੇ ਯੂਥ ਆਗੂ ਅਜੇ ਕੁਮਾਰ ਠੋਲੀ ਅਤੇ ਐਡਵੋਕੇਟ ਅਨਿਲ ਗਰਗ ਦੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ | ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਕਿਸੇ ਵੀ ਹਮਿਖ਼ਆਲੀ ਪਾਰਟੀ ਨਾਲ ਸਮਝੌਤਾ ਕਰ ਸਕਦੀ ਹੈ | ਸ. ਢੀਂਡਸਾ ਨੇ ਕਿਹਾ ਕਿ ਨਗਰ ਕੌਾਸਲ ਚੋਣਾਂ ਵਿਚ ਚੰਗੇ ਵਿਅਕਤੀਆਂ ਨੂੰ ਉਮੀਦਵਾਰ ਬਣਾਇਆ ਜਾਵੇਗਾ|
EmoticonEmoticon