4 January 2021

ਮੀਟਿੰਗ ਤੋਂ ਬਾਅਦ ਤੋਮਰ ਦਾ ਆਇਆ ਅਜਿਹਾ ਬਿਆਨ, ਸੁਣ ਸਭ ਦੇ ਸੁੱਕੇ ਸਾਹ!

Tags

ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਅੱਜ ਯਾਨੀ ਸੋਮਵਾਰ ਨੂੰ ਹੋਈ ਬੈਠਕ ਬਿਨਾਂ ਕਿਸੇ ਨਤੀਜੇ 'ਤੇ ਪਹੁੰਚੇ ਖ਼ਤਮ ਹੋ ਗਈ। ਹੁਣ ਅਗਲੇ ਦੌਰ ਦੀ ਗੱਲਬਾਤ 8 ਜਨਵਰੀ ਨੂੰ ਹੋਣੀ ਤੈਅ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੋਈ 6ਵੇਂ ਦੌਰ ਦੀ ਗੱਲਬਾਤ 'ਚ 2 ਮੁੱਦਿਆਂ 'ਤੇ ਸਹਿਮਤੀ ਬਣੀ ਸੀ। ਨਵੀਂ ਦਿੱਲੀ ਦੇ ਵਿਗਿਆਨ ਭਵਨ 'ਚ ਅੱਜ ਦੁਪਹਿਰ 2 ਵਜੇ ਅੰਦੋਲਨਕਾਰੀ 40 ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀ ਅਤੇ ਖੇਤੀਬਾੜੀ ਮੰਤਰੀ ਤੋਮਰ ਦਰਮਿਆਨ ਗੱਲਬਾਤ ਸ਼ੁਰੂ ਹੋਈ। ਇਹ 7ਵੇਂ ਦੌਰ ਦੀ ਗੱਲਬਾਤ ਸੀ। ਜੋ ਬੇਨਤੀਜਾ ਰਹੀ। ਉੱਥੇ ਹੀ ਬੈਠਕ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਸਰਕਾਰ ਨਾਲ ਉਨ੍ਹਾਂ ਮੁੱਦਿਆਂ 'ਤੇ ਗੱਲ ਹੋਈ ਪਰ ਕੋਈ ਸਹਿਮਤੀ ਨਹੀਂ ਬਣ ਸਕੀ।

ਉਨ੍ਹਾਂ ਨੇ ਦੋਹਰਾਇਆ ਕਿ ਉਨ੍ਹਾਂ ਦੀ ਇਕ ਹੀ ਮੰਗ ਹੈ ਕਿ ਨਵੇਂ ਖੇਤੀ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਰਾਕੇਸ਼ ਨੇ ਕਿਹਾ,''ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ।'' ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਦੱਸਿਆ ਕਿ ਅਸੀਂ ਚਾਹੁੰਦੇ ਹਾਂ ਕਿ ਕਿਸਾਨ ਯੂਨੀਅਨ ਤਿੰਨ ਕਾਨੂੰਨਾਂ 'ਤੇ ਵਿਸਥਾਰ ਨਾਲ ਚਰਚਾ ਕਰੇ ਪਰ ਕਿਸਾਨ ਜਥੇਬੰਦੀਆਂ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੀ ਰਹੀਆਂ। ਇਸ ਲਈ ਅਸੀਂ ਕਿਸੇ ਨਤੀਜੇ 'ਤੇ ਨਹੀਂ ਪਹੁੰਚ ਸਕੇ। ਉਨ੍ਹਾਂ ਨੇ ਉਮੀਦ ਜਤਾਈ ਕਿ ਅਗਲੀ ਬੈਠਕ 'ਚ ਇਸ ਸਮੱਸਿਆ ਦਾ ਕੋਈ ਨਾ ਕੋਈ ਹੱਲ ਕੱਢ ਲਿਆ ਜਾਵੇਗਾ।


EmoticonEmoticon