ਰਾਜ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦੀ ਚਰਚਾ ਦੌਰਾਨ ਆਪ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਭਾਸ਼ਣ ਦਿੱਤਾ। ਸੰਜੇ ਸਿੰਘ ਨੇ ਅਪਣੇ ਭਾਸ਼ਣ ਦੀ ਸ਼ੁਰੂਆਤ ਦੁਸ਼ਯੰਤ ਕੁਮਾਰ ਦੀਆਂ ਕੁਝ ਪੰਕਤੀਆਂ ਨਾਲ ਕੀਤੀ। ਇਸ ਦੌਰਾਨ ਸੰਜੇ ਸਿੰਘ ਨੇ ਸਰਕਾਰ ਦੇ ਬਜਟ ਦੀ ਵੀ ਅਲੋਚਨਾ ਕੀਤੀ। ਦੱਸ ਦਈਏ ਕਿ ਰਾਜ ਸਭਾ ਵਿਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੀ ਚਰਚਾ ਜਾਰੀ ਹੈ।
ਇਸ ਦੇ ਨਾਲ ਹੀ ਕਿਸਾਨਾਂ ਦੇ ਮੁੱਦੇ 'ਤੇ ਵਿਚਾਰ ਵਟਾਂਦਰਾ ਚੱਲ ਰਿਹਾ ਹੈ। ਵਿਰੋਧੀ ਧਿਰਾਂ ਲਾਗਤਾਰ ਕਿਸਾਨੀ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰ ਰਹੀਆਂ ਹਨ। ਕੇਂਦਰ ਸਰਕਾਰ ਬਾਰੇ ਸੰਜੇ ਸਿੰਘ ਨੇ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਕਿਸਾਨਾਂ ਨੂੰ ਖੇਤੀ ਕਾਨੂੰਨ ਸਮਝ ਨਹੀਂ ਆਇਆ। ਇਹ ਭਾਜਪਾ ਦੀ ਦਿੱਕਤ ਨਹੀਂ ਹੈ ਬਲਕਿ ਅਸਲ ਗੱਲ ਇਹ ਹੈ ਕਿ ਕਿਸਾਨਾਂ ਨੂੰ ਇਹ ਕਾਨੂੰਨ ਸਮਝ ਆ ਗਿਆ ਹੈ। ਉਹ ਹੁਣ ਇਹ ਕਾਨੂੰਨ ਵਾਪਸ ਕਰਵਾ ਕੇ ਹੀ ਰਹਿਣਗੇ।
EmoticonEmoticon