ਮਿਆਂਮਾਰ ‘ਚ ਫ਼ੌਜ ਨੇ ਪ੍ਰਮੁੱਖ ਆਗੂ ਆਂਗ ਸਾਂ ਸੂ ਕੀ ਸਮੇਤ ਕਈ ਨੇਤਾਵਾਂ ਨੂੰ ਹਿ-ਰਾ-ਸ-ਤ ‘ਚ ਲੈਂਦਿਆਂ ਇਕ ਸਾਲ ਲਈ ਮੁਲਕ ਦਾ ਕੰਟਰੋਲ ਆਪਣੇ ਹੱਥਾਂ ‘ਚ ਲੈ ਲਿਆ ਹੈ। ਫ਼ੌਜ ਦੇ ਆਪਣੇ ਮਿਆਵਾਡੀ ਟੀਵੀ ਨੇ ਸੋਮਵਾਰ ਸਵੇਰੇ ‘ਤਖ਼ਤਾ ਪਲਟ’ ਦਾ ਐਲਾਨ ਕਰਦਿਆਂ ਫ਼ੌਜ ਵੱਲੋਂ ਤਿਆਰ ਸੰਵਿਧਾਨ ਦੇ ਉਸ ਹਿੱਸੇ ਦਾ ਹਵਾਲਾ ਵੀ ਦਿੱਤਾ ਜੋ ਕੌਮੀ ਐਮਰਜੈਂਸੀ ਦੀ ਹਾਲਤ ‘ਚ ਮੁਲਕ ਦਾ ਕੰਟਰੋਲ ਫ਼ੌਜ ਨੂੰ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਦਿੰਦਾ ਹੈ। ਉਸ ਨੇ ਕਿਹਾ ਕਿ ਪਿਛਲੇ ਸਾਲ ਨਵੰਬਰ ‘ਚ ਹੋਈਆਂ ਚੋਣਾਂ ‘ਚ ਧੋ-ਖਾ-ਧ-ੜੀ ਦੇ ਦਾਅਵਿਆਂ ‘ਤੇ ਕੋਈ ਕਾਰਵਾਈ ਨਾ ਹੋਣਾ ਅਤੇ ਕਰੋਨਾ ਵਾਇਰਸ ਸੰਕਟ ਦੇ ਬਾਵਜੂਦ ਚੋਣਾਂ ਮੁਲਤਵੀ ਕਰਨ ‘ਚ ਸਰਕਾਰ ਦੀ ਨਾਕਾਮੀ ਕਾਰਨ ਤਖ਼ਤਾ ਪਲਟ ਕਰਨਾ ਪਿਆ ਹੈ।
ਭਾਰਤ ਨੇ ਮਿਆਂਮਾਰ ‘ਚ ਫ਼ੌਜ ਵੱਲੋਂ ਕੀਤੇ ਗਏ ਤਖ਼ਤਾ ਪਲਟ ਅਤੇ ਸੂ ਕੀ ਸਮੇਤ ਹੋਰ ਸਿਆਸੀ ਆਗੂਆਂ ਨੂੰ ਹਿ-ਰਾ-ਸ-ਤ ‘ਚ ਲਏ ਜਾਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਮਿਆਂਮਾਰ ‘ਚ ਤੇਜ਼ੀ ਨਾਲ ਬਦਲੇ ਹਾਲਾਤ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਭਾਰਤ ਹਾਲਾਤ ‘ਤੇ ਨੇੜਿਉਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਮੁਲਕ ‘ਚ ਜਮਹੂਰੀਅਤ ਦੀ ਬਹਾਲੀ ਨੂੰ ਹਮਾਇਤ ਦਿੰਦਾ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਕਾਨੂੰਨ ਦਾ ਸ਼ਾਸਨ ਅਤੇ ਲੋਕਰਾਜੀ ਪ੍ਰਕਿਰਿਆ ਫ਼ੌਰੀ ਬਹਾਲ ਹੋਣੇ ਚਾਹੀਦੇ ਹਨ। ਮਿਆਂਮਾਰ ‘ਚ ਕਈ ਦਹਾਕਿਆਂ ਦੇ ਫ਼ੌਜੀ ਸ਼ਾਸਨ ਮਗਰੋਂ 2011 ‘ਚ ਲੋਕਤੰਤਰ ਦੀ ਬਹਾਲੀ ਹੋਈ ਸੀ।
EmoticonEmoticon