14 February 2021

ਕੱਲ੍ਹ ਤੋਂ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਭਾਰੀ ਵਾਧਾ

Tags

ਕੱਲ ਸੋਮਵਾਰ ਤੋਂ ਦਿੱਲੀ ਵਿੱਚ ਐਲਪੀਜੀ ਗੈਸ ਸਿਲੰਡਰ ਮਹਿੰਗਾ ਹੋਣ ਜਾ ਰਿਹਾ ਹੈ। 14.2 ਕਿਲੋ ਵਾਲੇ ਦੇਸੀ ਘਰੇਲੂ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧੇਗੀ। ਇਸ ਤੋਂ ਪਹਿਲਾਂ ਦਿੱਲੀ ਵਿੱਚ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 694 ਰੁਪਏ ਤੋਂ ਵਧਾ ਕੇ 719 ਰੁਪਏ ਕੀਤੀ ਗਈ ਸੀ। ਦਸੰਬਰ 2020 ਨੂੰ ਵੀ ਰਸੋਈ ਗੈਸ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਸੀ। ਇਹ ਨਵੀਂਆਂ ਕੀਮਤਾਂ ਸੋਮਵਾਰ ਦੁਪਹਿਰ 12 ਵਜੇ ਤੋਂ ਬਾਅਦ ਲਾਗੂ ਹੋਣਗੀਆਂ। ਕੀਮਤ ਵਿੱਚ ਵਾਧੇ ਤੋਂ ਬਾਅਦ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ ਪ੍ਰਤੀ ਸਿਲੰਡਰ 769 ਰੁਪਏ ਹੋਵੇਗੀ।


EmoticonEmoticon