ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਹੁਣ ਪੁਲਸ ਵਿਚ ਵੀ ਨਵੀਂ ਭਰਤੀ ਕਰਨ ਜਾ ਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਹੁਣ ਪੁਲਸ ਮਹਿਕਮੇ ’ਚ 10 ਹਜ਼ਾਰ ਪੁਲਸ ਮੁਲਾਜ਼ਮਾਂ ਦੀ ਭਰਤੀ ਕਰੇਗੀ, ਜਿਨ੍ਹਾਂ ’ਚ 3300 ਨਵੀਆਂ ਮਹਿਲਾਵਾਂ ਦੀ ਵੀ ਭਰਤੀ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਸਿੰਗ ਅਤੇ ਔਰਤਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ 10 ਹਜ਼ਾਰ ਪੁਲਸ ਅਧਿਕਾਰੀਆਂ ਦੀ ਭਰਤੀ ਕਰਨ ਜਾ ਰਹੀ ਹੈ।
ਇਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਇਲਾਵਾ ਪੰਜਾਬ ਪੁਲਸ ’ਚ ਹੋਰ ਬਿਹਤਰ ਸੇਵਾਵਾਂ ਲਈ ਫੋਰੈਂਸਿਕ ਮਾਹਿਰ 450, ਕਾਨੂੰਨੀ ਮਾਹਰ 600, ਆਈ. ਟੀ. ਮਾਹਿਰ 1350 ਅਤੇ ਕਲੀਨਿਕਲ ਮਨੋਵਿਗਿਆਨ ’ਚ 3100 ਡੋਮੈਨ ਮਾਹਰ ਭਰਤੀ ਕੀਤੇ ਜਾਣਗੇ।
EmoticonEmoticon