20 March 2021

31 ਮਾਰਚ ਤੱਕ ਕੈਪਟਨ ਨੇ ਪੰਜਾਬ ਵਿੱਚ ਫੇਰ ਕਰ ਦਿੱਤੇ ਨਵੇਂ ਐਲਾਨ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਅੰਦਰ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ 31 ਮਾਰਚ ਤੱਕ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਸਿਨੇਮਾ/ ਮਾਲ ਦੀ ਸਮਰੱਥਾ ’ਤੇ ਸ਼ਰਤਾਂ ਲਗਾਈਆਂ ਹਨ। ਕੈਪਟਨ ਨੇ ਇਹ ਵੀ ਆਦੇਸ਼ ਦਿੱਤੇ ਹਨ ਕਿ ਮਲਟੀਪਲੈਕਸ, ਮਾਲ ਤੇ ਰੇਸਤਰਾਂ ਐਤਵਾਰ ਨੂੰ ਬੰਦ ਰਹਿਣਗੇ।ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਅੱਜ ਸਖ਼ਤ ਫੈਸਲੇ ਲਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਬੈਠਕ ਦੌਰਾਨ ਸਖ਼ਤੀ ਦੇ ਹੁਕਮ ਜਾਰੀ ਕੀਤੇ ਹਨ।

ਹੁਣ ਨਵੇਂ ਆਦੇਸ਼ਾਂ ਮੁਤਾਬਿਕ ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤੱਕ ਬੰਦ ਰਹਿਣਗੀਆਂ, ਸਿਨੇਮਾ ਹਾਲਾਂ ਵਿੱਚ 50 ਪ੍ਰਤੀਸ਼ਤ ਸਮਰੱਥਾ ਤੋਂ ਵੱਧ ਲੋਕ ਨਹੀਂ ਬੈਠ ਸਕਣਗੇ ਤੇ ਕਿਸੇ ਵੀ ਮਾਲ ਵਿੱਚ ਇੱਕ ਵੇਲੇ 100 ਤੋਂ ਵੱਧ ਲੋਕ ਨਹੀਂ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰੂ ਵਾਇਰਸ ਦੇ ਸੰਚਾਰ ਚੇਨ ਤੋੜਨ ਲਈ ਅਗਲੇ ਦੋ ਹਫ਼ਤਿਆਂ ਤੱਕ ਆਪਣੇ ਘਰਾਂ ਵਿੱਚ ਸਮਾਜਿਕ ਗਤੀਵਿਧੀਆਂ ਨੂੰ ਘੱਟ ਤੋਂ ਘੱਟ ਰੱਖਣ। ਇਸ ਦੌਰਾਨ ਫ਼ੈਸਲਾ ਲਿਆ ਗਿਆ ਹੈ ਕਿ 31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰਹਿਣਗੇ। ਮੈਡੀਕਲ ਕਾਲਜਾਂ ਨੂੰ ਛੋਟ ਰਹੇਗੀ।

ਸਿਨੇਮਾ ਹਾਲ 'ਚ ਦਰਸ਼ਕਾਂ ਦੀ ਬੈਠਣ ਸਮਰਥਾ 50 ਫ਼ੀਸਦੀ ਤੱਕ ਸੀਮਤ ਕੀਤੀ ਗਈ ਹੈ। ਵਿਆਹ ਸਮਾਗਮ ਵਿੱਚ ਵੀ 20 ਤੋਂ ਵਧੇਰੇ ਵਿਅਕਤੀ ਹਿੱਸਾ ਨਹੀਂ ਲੈ ਸਕਦੇ। ਮਾਈਕਰੋ ਕੰਟੇਨਮੈਂਟ ਜੋਨ ਨੀਤੀ ਸਾਰੇ ਜ਼ਿਲ੍ਹਿਆਂ ਵਿਚ ਲਾਗੂ ਹੋਵੇਗੀ। ਕੋਰੋਨਾ ਜਾਂਚ ਦੀ ਪ੍ਰੀਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇਗੀ। ਉੱਚ ਪੱਧਰੀ ਹਸਪਤਾਲਾਂ ਨੂੰ ਕੋਵਿਡ ਬੈੱਡ ਮੁੜ ਬਹਾਲ ਕਰਨ ਲਈ ਕਿਹਾ ਗਿਆ ਹੈ। ਮਾਲਾਂ ਵਿੱਚ 100 ਵਿਅਕਤੀ ਦੀ ਸਮਰਥਾ ਰੱਖੀ ਗਈ ਹੈ। ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਰਾਤ 9 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਕਰਫ਼ਿਊ ਹੋਵੇਗਾ। ਸਮਾਜਿਕ ਇਕੱਠ ਕਰਨ 'ਤੇ ਪਾਬੰਦੀ ਲਗਾਈ ਗਈ ਹੈ। ਅੰਤਿਮ ਸਸਕਾਰ ਕਰਨ ਦੌਰਾਨ 20 ਵਿਅਕਤੀ ਹੀ ਇਕੱਠੇ ਹੋਣਗੇ।


EmoticonEmoticon