ਮੁੜ ਤੋਂ ਤੇਜ਼ੀ ਨਾਲ ਫੈਲ ਰਹੀ ਕੋਰੋਨਾ ਮਹਾਮਾਰੀ ਨੇ ਹੁਣ ਕਿਸਾਨਾਂ ਨੂੰ ਵੀ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਉਹ ਦੋ ਦਿਨਾਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਨਾਲ ਹੀ ਡਾਕਟਰਾਂ ਮੁਤਾਬਕ 17 ਮਾਰਚ ਨੂੰ ਜੋਗਿੰਦਰ ਸਿੰਘ ਉਗਰਾਹਾਂ ਨੂੰ ਫੇਫੜਿਆਂ 'ਚ ਇਨਫੈਕਸ਼ਨ ਦੀ ਸ਼ਿਕਾਇਤ ਦੇ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕੋਵਿਡ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਉਗਰਾਹਾਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਕਿਸਾਨ ਆਗੂ ਉਗਰਾਹਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

EmoticonEmoticon