ਪਨਬਸ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ 3 ਦਿਨਾਂ ਲਈ ਹੜਤਾਲ 'ਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਵੀ ਮੁਲਾਜ਼ਮਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਪਨਬਸ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਤੋਂ ਉਹ ਮੰਗ ਕਰ ਰਹੇ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਵੇ ਤੇ ਨਾਲ ਹੀ ਉਨ੍ਹਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ। ਦੱਸ ਦੇਈਏ ਕਿ ਪੂਰੇ ਪੰਜਾਬ ਵਿੱਚ 18 ਡਿਪੂਆਂ ਵਿੱਚ ਹੜਤਾਲ ਕੀਤੀ ਜਾਵੇਗੀ।
ਇਸ ਹੜਤਾਲ ਦੌਰਾਨ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਵਿੱਚ ਲਗਪਗ 18 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਪਨਬਸ ਕਰਮਚਾਰੀਆਂ ਨੇ ਕਿਹਾ ਕਿ ਕੱਲ੍ਹ ਪਟਿਆਲਾ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ ਤੇ ਉਸ ਤੋਂ ਬਾਅਦ ਪਰਸੋਂ ਤੋਂ ਹੀ ਹੜਤਾਲ ਜਾਰੀ ਰਹੇਗੀ। ਇਸ ਦੇ ਨਾਲ ਹੀ ਪਨਬਸ ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਮੰਗਾਂ ਪ੍ਰਤੀ ਸਹਿਮਤ ਨਹੀਂ ਹੋਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
EmoticonEmoticon