ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਔਰਤਾਂ ਨੂੰ ਨਿਆਂ ਦਿਵਾਉਣ ਅਤੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਸੂਬੇ ਦੇ 11 ਜ਼ਿਲ੍ਹਿਆਂ ਦੀ ਪੁਲਿਸ ਦੇ ਕੰਮ ਕਾਜ ਦੀ ਸਮੀਖਿਆ ਕੀਤੀ। ਇਸ ਤੋਂ ਬਾਅਦ ਔਰਤਾਂ ਵੱਲੋਂ ਮਹਿਲਾ ਕਮਿਸ਼ਨ ਨੂੰ ਭੇਜੀਆਂ ਗਈਟਾਂ ਸ਼ਿਕਾਇਤਾਂ ਦੀ ਸੁਣਵਾਈ ਕਰਨ ਲਈ ਵਿਸ਼ੇਸ਼ ਲੋਕ ਅਦਾਲਤ ਵੀ ਲਗਾਈ ਗਈ,
ਜਿਸ ਦੌਰਾਨ ਤਕਰੀਬਨ 42 ਦੇ ਕਰੀਬ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸੂਬੇ ਦਾ ਮਹਿਲਾ ਕਮਿਸ਼ਨ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੀ ਅਗਵਾਈ ਹੇਠ ਔਰਤਾਂ ਦੀ ਸੁਰੱਖਿਆ ਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਸ਼ਲਾਘਾਯੋਗ ਉਪਰਾਲੇ ਕਰ ਰਿਹਾ ਹੈ, ਜਿਸ ਦਾ ਪੰਜਾਬ ਦੀਆਂ ਮਹਿਲਾਵਾਂ ਨੂੰ ਬਹੁਤ ਲਾਭ ਹੋਇਆ ਹੈ।
EmoticonEmoticon