6 March 2021

ਹੁਣੇ ਹੁਣੇ ਆਈ ਵੱਡੀ ਖਬਰ, ਪੰਜਾਬ ‘ਚ ਇੱਥੇ ਮੁੜ ਲੱਗਿਆ ਕਰਫਿਊ

Tags

ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਕਰਫ਼ਿਊ ਐਲਾਨ ਦਿੱਤਾ ਗਿਆ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਲਗਾ ਦਿੱਤਾ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਦਿੱਤੇ ਗਏ ਨਾਈਟ ਕਰਫ਼ਿਊ ਦੇ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ, ਜੋਕਿ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਆਈ. ਏ. ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਅੱਜ ਰਾਤ ਭਾਵ ਕਿ 6 ਮਾਰਚ ਤੋਂ ਨਾਈਟ ਕਰਫ਼ਿਊ ਲਾਉਣ ਦੇ ਹੁਕਮ ਦਿੱਤੇ ਹਨ |

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਇਥੇ ਦੱਸਣਯੋਗ ਹੈ ਕਿ ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਭਾਵੇਂ ਵੈਕਸੀਨੇਸ਼ਨ ’ਤੇ ਬਹੁਤ ਜ਼ੋਰ ਦਿੱਤਾ ਜਾ ਰਿਹਾ ਹੈ ਪਰ ਫਿਰ ਵੀ ਕੋਰੋਨਾ ਲਾਗ ਦੀ ਬੀਮਾਰੀ ਦਾ ਕਹਿਰ ਖ਼ਤਮ ਨਹੀਂ ਹੋ ਰਿਹਾ। ਜ਼ਿਲ੍ਹੇ ਵਿਚ ਦਿਨੋ-ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਸ਼ੁੱਕਰਵਾਰ ਨੂੰ ਜਿੱਥੇ 2 ਸਾਲ ਦੀ ਬੱਚੀ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਸਮੇਤ 122 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਉਥੇ ਹੀ ਇਸ ਵਾਇਰਸ ਨਾਲ ਲੜਦਿਆਂ 3 ਹੋਰ ਇਲਾਜ ਅਧੀਨ ਮਰੀਜ਼ਾਂ ਨੇ ਦਮ ਤੋੜ ਦਿੱਤਾ।


EmoticonEmoticon